ਐੱਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਿਦੇਸ਼ ਤੋਂ ਫਾਈਜ਼ਰ ਇੰਜੈਕਸ਼ਨ ਮੰਗਵਾਉਣ ਦੀ ਕੀਤੀ ਮੰਗ - Pfizer injection from abroad
ਅੰਮ੍ਰਿਤਸਰ: ਐੱਸਜੀਪੀਸੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਅੰਮ੍ਰਿਤਸਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪ੍ਰੈੱਸ ਵਾਰਤਾ ਕੀਤੀ ਗਈ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਬੀਤੇ ਦਿਨੀਂ ਉਨ੍ਹਾਂ ਵਲੋਂ ਗੁਰਦੁਆਰਾ ਆਲਮਗੀਰ ਅਤੇ ਤਲਵੰਡੀ ਸਾਬੋ ਵਿੱਚ ਬਣਾਈ ਆਈਸੋਲੇਸ਼ਨ ਵਾਰਡ ਵਿਚ ਲਗਪਗ ਸਾਰੇ ਮਰੀਜ਼ ਠੀਕ ਹੋ ਕੇ ਘਰਾਂ ਨੂੰ ਜਾ ਰਹੇ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਆਕਸੀਜਨ ਕੰਸੇਨਟ੍ਰੇਟਰ ਮਸ਼ੀਨ ਦੀ ਮਦਦ ਨਾਲ ਤਾਜ਼ੀ ਹਵਾ ਵਿੱਚੋਂ ਆਕਸੀਜਨ ਮਰੀਜ਼ਾਂ ਨੂੰ ਦਿੱਤੀ ਜਾ ਰਹੀ ਹੈ। ਉਨ੍ਹਾਂ ਇਸ ਮੌਕੇ NRI ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਤਰ੍ਹਾਂ ਮਦਦ ਜਾਰੀ ਰੱਖਣ ਤਾਂ ਜੋ ਕੋਰੋਨਾ ਵਰਗੀ ਬੀਮਾਰੀ ਦਾ ਖ਼ਾਤਮਾ ਕੀਤਾ ਜਾ ਸਕੇ।