ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਹੋਏ ਨਤਮਸਤਕ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਾਗੀਰ ਕੌਰ ਨਵੇਂ ਸਾਲ ਦੇ ਦਿਹਾੜੇ 'ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਨਤਮਸਤਕ ਹੋਏ। ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਵਾਂ ਸਾਲ ਖੁਸ਼ੀਆਂ ਭਰਿਆ ਲੈ ਕੇ ਆਵੇ। ਉਨ੍ਹਾਂ ਨੇ ਦੱਸਿਆ ਕਿ ਅਖੰਡ ਪਾਠ ਰੱਖੇ ਗਏ ਸਨ, ਜਿਨ੍ਹਾਂ ਦੇ ਅੱਜ ਭੋਗ ਪੈਣਗੇ। ਉਨ੍ਹਾਂ ਨੇ ਕਿਹਾ ਕਿ ਕਿਸਾਨ ਸੰਕਟ ਤੇ ਦੇਸ਼ ਸੰਕਟ 'ਚ ਹੈ ਤੇ ਉਨ੍ਹਾਂ ਨੇ ਕਿਹਾ ਕਿ ਵਾਹਿਗੁਰੂ ਦੇਸ਼ ਨੂੰ ਚੜ੍ਹਦੀਕਲਾ 'ਚ ਰੱਖੇ।