ਡੀ.ਜੀ.ਪੀ. ਦੇ ਬਿਆਨ ਦੀ ਲੌਂਗੋਵਾਲ ਨੇ ਕੀਤੀ ਸਖ਼ਤ ਨਿਖੇਧੀ - kartarpur coridor
ਪੰਜਾਬ ਦੇ ਡੀ.ਜੀ.ਪੀ. ਦਿਨਕਾਰ ਗੁਪਤਾ ਵਲੋਂ ਕਰਤਾਰਪੁਰ ਲਾਂਘੇ ਬਾਰੇ ਦਿੱਤੇ ਵਿਵਾਦਿਤ ਬਿਆਨ ਤੋਂ ਬਾਅਦ ਸਿਆਸੀ ਮਾਹੌਲ ਭੱਖਦਾ ਹੀ ਜਾ ਰਿਹਾ ਹੈ। ਉੱਥੇ ਹੀ ਡੀ.ਜੀ.ਪੀ ਦੇ ਬਿਆਨ 'ਤੇ ਤਿੱਖੀਆਂ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਵੀ ਇਸ ਬਿਆਨ ਦੀ ਨਿੰਦਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ 'ਤੇ ਅਸਰ ਪਵੇਗਾ ਤੇ ਦਿਨਕਰ ਗੁਪਤਾ ਪੰਜਾਬ ਸਰਕਾਰ ਦੀ ਬੋਲੀ ਬੋਲ ਰਹੇ ਹਨ।