ਗਾਂਧੀ ਜੈਯੰਤੀ ਮੌਕੇ ਕੱਢਿਆ ਸ਼ਾਂਤੀ ਮਾਰਚ, ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਦਿੱਤਾ ਸੁਨੇਹਾ - plastic free india
ਮਹਾਤਮਾ ਗਾਂਧੀ ਦੇ 150ਵੀਂ ਵਰ੍ਹੇਗੰਢ ਮੌਕੇ ਮਾਤਾ ਗੁਜਰੀ ਕਾਲਜ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਸ਼ਾਂਤੀ ਮਾਰਚ ਕੱਢਿਆ ਗਿਆ। ਇਸ ਸ਼ਾਂਤੀ ਮਾਰਚ ਨੂੰ ਫਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਪ੍ਰਸ਼ਾਂਤ ਕੁਮਾਰ ਗੋਇਲ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਸ਼ਾਂਤੀ ਮਾਰਚ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ, ਕਾਲਜਾਂ ਦੇ ਵਿਦਿਆਰਥੀ ਤੇ ਯੂਥ ਕਲੱਬਾਂ ਦੇ ਮੈਂਬਰ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਇਸ ਮੌਕੇ ਪਲਾਸਟਿਕ ਦੀ ਵਰਤੋਂ ਨਾ ਸਬੰਧੀ ਇਕ ਨਾਟਕ ਵੀ ਕਰਵਾਇਆ ਗਿਆ। ਮਾਰਚ ਤੋਂ ਬਾਅਦ ਡਿਪਟੀ ਕਮਿਸ਼ਨਰ ਪ੍ਰਸ਼ਾਂਤ ਗੋਇਲ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਪਲਾਸਟਿਕ ਦੀ ਘੱਟ ਤੋਂ ਘੱਟ ਵਰਤੋਂ ਕਰਨੀ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਲਾਸਟਿਕ ਦੀ ਵਰਤੋਂ ਇੰਨੀ ਜਿਆਦਾ ਹੋ ਗਈ ਹੈ, ਕਿ ਹਰ ਥਾਂ ਤੇ ਪਲਾਸਟਿਕ ਹੀ ਮਿਲਦਾ ਹੈ।