ਅੰਦੋਲਨ ਕਰ ਰਹੇ ਕਿਸਾਨਾਂ ਲਈ ਭੇਜੇ ਗਏ ਟੈਂਟ, ਤਰਪਾਲਾਂ ਤੇ ਬਰਤਨ - Delhi
ਮਾਨਸਾ: ਦਿੱਲੀ ਵਿਖੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਲਈ ਪਿੰਡ ਮੋਫ਼ਰ ਤੋਂ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਿਕਰਮ ਮੋਫ਼ਰ ਦੀ ਅਗਵਾਈ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਬਰਤਨ, ਸੈਂਕੜੇ ਤਰਪਾਲਾਂ ਤੇ ਟੇੈਂਟ ਦਿੱਲੀ ਲਈ ਭੇਜੇ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਿਕਰਮ ਮੋਫ਼ਰ ਨੇ ਦੱਸਿਆ ਕਿ ਦਿੱਲੀ ਵਿਖੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਟੈਂਟ ਤਰਪਾਲਾਂ ਆਦਿ ਦੀ ਲੋੜ ਸੀ, ਜਿਸ ਨੂੰ ਲੈ ਕੇ ਉਹ ਦਿੱਲੀ ਲਈ ਰਵਾਨਾ ਹੋ ਰਹੇ ਹਨ ਤਾਂ ਕਿ ਕੇਂਦਰ ਸਰਕਾਰ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਸੰਘਰਸ਼ ਨੂੰ ਜਾਰੀ ਰੱਖਿਆ ਜਾ ਸਕੇ।