ਸਾਧੇ ਢੰਗ ਨਾਲ ਮਨਾਇਆ ਗਿਆ ਸ਼ੇਖ ਫਰੀਦ ਆਗਮਨ ਪੁਰਬ - ਸ੍ਰੀ ਅਖੰਡ ਪਾਠ ਸਾਹਿਬ
ਫ਼ਰੀਦਕੋਟ: ਗੁਰਦੁਆਰਾ ਮਾਈ ਗੋਦੜੀ ਸਾਹਿਬ ਵਿਖੇ ਸ਼ੇਖ ਫਰੀਦ ਆਗਮਨ ਪੁਰਬ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਮਾਈ ਗੋਦੜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਪਾਏ ਗਏ। ਇਸ ਮੌਕੇ ਬਾਬਾ ਫਰੀਦ ਸੰਸਥਾਵਾਂ ਦੇ ਚੇਅਰਮੈਨ ਇੰਦਰਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਮਹਾਨ ਸੂਫੀ ਸੰਤ ਬਾਬਾ ਸ਼ੇਖ ਫਰੀਦ ਜੀ ਦੀ ਯਾਦ ਵਿੱਚ ਹਰ ਸਾਲ, ਬਾਬਾ ਸ਼ੇਖ ਫਰੀਦ ਆਗਮਨ ਪੁਰਬ ਮੇਲੇ ਵਜੋਂ ਮਨਾਇਆ ਜਾਂਦਾ ਹੈ ਅਤੇ ਬਹੁਤ ਸਾਰੇ ਖੇਡ ਮੁਕਾਬਲੇ, ਧਾਰਮਿਕ ਸਮਾਗਮ, ਪ੍ਰਦਰਸ਼ਨੀਆਂ, ਨਾਟਕ ਮੇਲੇ, ਆਦਿ ਕਰਵਾਏ ਜਾਂਦੇ ਹਨ ਪਰ ਇਸ ਸਾਲ ਕੋਰੋਨਾ ਦੇ ਕਾਰਨ ਇਹ ਤਿਉਹਾਰ ਬਹੁਤ ਹੀ ਸਾਧੇ ਢੰਗ ਨਾਲ ਮਨਾਇਆ ਗਿਆ ਹੈ, ਜਿਸ ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਨਾਲ ਕੀਰਤਨ ਦੀਵਾਨ ਸਜਾਇਆ ਗਿਆ।