ਹੁਸ਼ਿਆਰਪੁਰ ਦੇ ਵਾਰਡ ਨੰਬਰ 10 'ਚ ਵੱਖ ਵੱਖ ਪਾਰਟੀਆਂ ਨੇ ਐਲਾਨੇ ਉਮੀਦਵਾਰ - ਅਕਾਲੀ ਦਲ, ਆਮ ਆਦਮੀ ਪਾਰਟੀ ਤੇ ਭਾਜਪਾ
ਹੁਸ਼ਿਆਰਪੁਰ:ਪੰਜਾਬ 'ਚ ਨਗਰ ਨਿਗਮ ਚੋਣਾਂ 14 ਫਰਵਰੀ ਨੂੰ ਹੋਣ ਜਾ ਰਹੀਆਂ ਹਨ। ਲਗਭਗ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਨੇ ਇਨ੍ਹਾਂ ਚੋਣਾਂ ਲਈ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਹੁਸ਼ਿਆਰਪੁਰ 'ਚ ਵੀ ਸ਼੍ਰੋਮਣੀ ਅਕਾਲੀ ਦਲ,ਆਮ ਆਦਮੀ ਪਾਰਟੀ ਤੇ ਭਾਜਪਾ ਵੱਲੋਂ ਆਪਣੇ ਉਮੀਂਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਥੇ ਵਾਰਡ ਨੰਬਰ 10 ਵਿੱਚ ਆਮ ਆਦਮੀ ਪਾਰਟੀ ਵੱਲੋਂ ਨੌਜਵਾਨ ਜਸਪਾਲ ਸਿੰਘ ਚੇਚੀ , ਭਾਜਪਾ ਵੱਲੋਂ ਦਿਲਬਾਗ ਸਿੱਧੂ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਰਵਿੰਦਰਪਾਲ ਸਿੰਘ ਸੰਧੂ ਨੂੰ ਉਮੀਦਵਾਰ ਚੁਣਿਆ ਗਿਆ ਹੈ। ਤਿੰਨਾਂ ਹੀ ਪਾਰਟੀਆਂ ਦੇ ਆਗੂਆਂ ਨੇ ਆਪੋ-ਆਪਣੀ ਜਿੱਤ ਦਾ ਦਾਅਵਾ ਕੀਤਾ ਹੈ। ਇਸ ਮੌਕੇ ਵਾਰਡ ਵਾਸੀਆਂ ਨੇ ਵੀ ਆਪਣੇ ਵਾਰਡ ਦੇ ਵਿਕਾਸ ਕਾਰਜਾਂ ਬਾਰੇ ਗੱਲਬਾਤ ਕੀਤੀ।