PROTEST: ਰਿਲਾਇੰਸ ਦਾ ਪੈਟਰੋਲ ਪੰਪ ਖੁਲਣ ’ਤੇ ਸ਼੍ਰੋਮਣੀ ਅਕਾਲੀ ਦਲ(ਅ) ਨੇ ਕੀਤਾ ਵਿਰੋਧ - shiromani akali dal amritsar
ਸ੍ਰੀ ਫਤਿਹਗੜ੍ਹ ਸਾਹਿਬ: ਜ਼ਿਲ੍ਹੇ ’ਚ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਅਮਲੋਹ ਰੋਡ ’ਤੇ ਨਵੇਂ ਖੁੱਲ੍ਹੇ ਰਿਲਾਇੰਸ ਦੇ ਪਟਰੋਲ ਪੰਪ ਤੇ ਉਦਘਾਟਨ ਕੀਤਾ ਗਿਆ। ਇਸ ਉਦਘਾਟਨ ਨੂੰ ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਵੱਲੋਂ ਕੀਤਾ ਗਿਆ। ਜਿਸ ਦਾ ਸ਼੍ਰੋਮਣੀ ਅਕਾਲੀ ਦਲ(ਅ) ਵੱਲੋਂ ਵਿਰੋਧ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਕਾਂਗਰਸ ਇੱਕ ਪਾਸੇ ਕਿਸਾਨ ਦੇ ਹੱਕ ਚ ਹੋਣ ਦੀ ਗੱਲ ਕਰਦੀ ਹੈ, ਪਰ ਦੂਜੇ ਪਾਸੇ ਕਾਂਗਰਸ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਅੰਬਾਨੀ ਦੇ ਰਿਲਾਇੰਸ ਪੈਟਰੋਲ ਪੰਪ ਦਾ ਉਦਘਾਟਨ ਕਰ ਰਹੇ ਹਨ। ਜਿਸ ਤੋਂ ਪਤਾ ਚਲਦਾ ਹੈ ਕਿ ਉਹ ਕਿਸਾਨਾਂ ਦਾ ਕਿਨ੍ਹਾ ਸਾਥ ਦੇ ਰਹੇ ਹਨ।