ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਜ਼ਿਲ੍ਹਾ ਜਥੇਬੰਦਕ ਢਾਂਚੇ ਦਾ ਐਲਾਨ - ਸ. ਗੁਰਦੀਪ ਸਿੰਘ ਖੁਣਖੁਣ
ਹੁਸ਼ਿਆਰਪੁਰ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਜ਼ਿਲ੍ਹਾ ਜੱਥੇਬੰਦਕ ਢਾਂਚੇ ਦਾ ਐਲਾਨ ਕੀਤਾ ਗਿਆ ਹੈ, ਜਿਸ ਵਿੱਚ ਹੁਸ਼ਿਆਰਪੁਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਨਵੇਂ ਨਿਯੁਕਤ ਪ੍ਰਧਾਨ ਸ. ਗੁਰਦੀਪ ਸਿੰਘ ਖੁਣਖੁਣ ਨੇ ਜੱਥੇਬੰਦੀ ਦਾ ਵਿਸਥਾਰ ਕਰਨ ਲਈ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਪ੍ਰੈਸ ਕਾਨਫਰੰਸ ਕਰ ਕੇ ਜ਼ਿਲ੍ਹਾ ਜੱਥੇਬੰਦੀ ਦੇ ਅਹੁਦੇਦਾਰਾਂ ਦੀ ਲਿਸਟ ਜਾਰੀ ਕੀਤੀ। ਇਸ ਸਮੇਂ ਸ. ਗੁਰਦੀਪ ਸਿੰਘ ਖੁਣਖੁਣ ਨੇ ਕਿਹਾ, ਕਿ ਪਾਰਟੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਾਰਟੀ ਦੀਆਂ ਪੰਜਾਬ ਅਤੇ ਮਨੁੱਖਤਾ ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਜ਼ਿਲ੍ਹੇ ਵਿੱਚ ਪਾਰਟੀ ਲੰਮੇ ਸਮੇਂ ਤੋਂ ਕੰਮ ਕਰਨ ਵਾਲੇ ਵਰਕਰਾਂ ਅਹੁਦੇਦਾਰ ਨੂੰ ਨਿਯੁਕਤ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਹਮੇਸ਼ਾਂ ਪੰਜਾਬ ਦੇ ਅਸਲੀ ਅਤੇ ਗੰਭੀਰ ਮੁੱਦਿਆ ਨੂੰ ਚੁੱਕੇ ਕੇ ਪੰਜਾਬ ਦੇ ਲੋਕਾਂ ਦੀ ਅਗਵਾਈ ਕੀਤੀ ਹੈ।