ਗੁਰਦੁਆਰਾ ਸਿੰਘ ਸਭਾ 'ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਹੋਈ ਮੀਟਿੰਗ - Shiromani Akali Dal Amritsar
ਹੁਸ਼ਿਆਰਪੁਰ: ਲੰਘੇ ਦਿਨੀਂ ਹੁਸ਼ਿਆਰਪੁਰ 'ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਇੱਕ ਅਹਿਮ ਮੀਟਿੰਗ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਵਿਖੇ ਹੋਈ। ਇਸ ਵਿੱਚ ਵੱਡੀ ਗਿਣਤੀ ਵਿੱਚ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਪਾਰਟੀ ਦੇ ਜਨਰਲ ਸਕੱਤਰ ਪ੍ਰੋ. ਮਹਿੰਦਰਪਾਲ ਸਿੰਘ ਅਤੇ ਮਾਸਟਰ ਕਰਨੈਲ ਸਿੰਘ ਨਾਰੀਕੇ ਵਿਸ਼ੇਸ਼ ਤੌਰ ਉੱਤੇ ਹਾਜ਼ਰ ਹੋਏ। ਇਸ ਮੌਕੇ ਆਗੂਆਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ। ਸਰਦਾਰ ਗੁਰਦੀਪ ਸਿੰਘ ਖੁਣ ਖੁਣ ਨੂੰ ਹੁਸ਼ਿਆਰਪੁਰ ਤੋਂ ਪਾਰਟੀ ਦਾ ਜ਼ਿਲ੍ਹਾ ਪ੍ਰਧਾਨ ਥਾਪਿਆ ਗਿਆ। ਆਗੂਆਂ ਨੇ ਕਿਹਾ ਕਿ ਪਾਰਟੀ ਦੇ ਮੁਖੀ ਸਰਦਾਰ ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਨਵੀਂ ਕਮੇਟੀ ਗਠਿਤ ਕੀਤੀ ਗਿਆ ਹੈ। ਹੁਣ ਨਵ ਨਿਯੁਕਤ ਪ੍ਰਧਾਨ ਵੱਲੋਂ ਜਲਦ ਹੀ ਆਪਣੀ ਬਾਕੀ ਟੀਮ ਦਾ ਐਲਾਨ ਵੀ ਕਰ ਦਿੱਤਾ ਜਾਵੇਗਾ।