'ਮੋਦੀ ਹਿੰਦੂ ਰਾਸ਼ਟਰ ਬਣਾਉਣਾ ਚਾਹੁੰਦੇ ਹਨ' - CAA protest news
ਸੀਏਏ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਵਰਕਰਾਂ ਨੇ ਮੰਡੀ ਗੋਬਿੰਦਗੜ ਵਿਖੇ ਦਲਿਤ ਭਾਈਚਾਰੇ ਦੇ ਲੋਕਾਂ ਨਾਲ ਮਿਲ ਕੇ ਪ੍ਰਦਰਸ਼ਨ ਕਰਦੇ ਹੋਏ ਰੋਡ ਜਾਮ ਕੀਤਾ। ਇਸ ਦੇ ਨਾਲ ਹੀ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਮੌਜੂਦ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਕੁਲਦੀਪ ਸਿੰਘ ਪਹਿਲਵਾਨ ਨੇ ਕਿਹਾ ਕਿ ਇਸ ਕਾਨੂੰਨ ਦੇ ਨਾਲ ਘੱਟ ਗਿਣਤੀ ਤੇ ਮੁਸਲਿਮ ਭਾਈਚਾਰੇ ਨੂੰ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਕਿ ਮੋਦੀ ਹਿੰਦੂ ਰਾਸ਼ਟਰ ਬਣਾਉਣਾ ਚਾਹੁੰਦੇ ਹਨ, ਜੋ ਕਿ ਨਿੰਦਣਯੋਗ ਗਲ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਦਲਿਤ ਤੇ ਮੁਸਲਿਮ ਭਾਈਚਾਰੇ ਦੇ ਨਾਲ ਹਨ ਤੇ ਉਹ ਕਾਨੂੰਨ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕਰਦੇ ਰਹਿਣਗੇ।