ਸ਼੍ਰੋਮਣੀ ਅਕਾਲੀ ਦਲ, ਅੰਮ੍ਰਿਤਸਰ ਵੱਲੋਂ ਸ਼ਹੀਦੀ ਜੋੜ ਮੇਲ ਮੌਕੇ ਕੀਤੀ ਜਾਵੇਗੀ ਕਾਨਫਰੰਸ - ਸ਼ਹੀਦੀ ਜੋੜ ਮੇਲ
ਫਤਿਹਗੜ੍ਹ ਸਾਹਿਬ: ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਫਤਿਹਗੜ੍ਹ ਸਾਹਿਬ ਸ਼ਹੀਦੀ ਸਭਾ ਲਗਦੀ ਹੈ। ਇਸ ਸ਼ਹੀਦੀ ਜੋੜ ਮੇਲ ਦੌਰਾਨ ਰਾਜਨੀਤਿਕ ਪਾਰਟੀਆਂ ਵਲੋਂ ਧਾਰਮਿਕ ਸਮਾਗਮ ਕਰਵਾਏ ਜਾਂਦੇ ਹਨ। ਇਸ ਮੌਕੇ ਗਲਬਾਤ ਕਰਦੇ ਹੋਏ ਜ਼ਿਲ੍ਹਾ ਜਰਨਲ ਸਕੱਤਰ ਕੁਲਦੀਪ ਸਿੰਘ ਨੇ ਕਿਹਾ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਛੋਟੇ ਲਾਲਾਂ ਦੀ ਸ਼ਹਾਦਤ ਨੂੰ ਸਮਰਪਿਤ ਸ਼੍ਰੋਮਣੀ ਅਕਾਲੀ ਦਲ, ਅੰਮ੍ਰਿਤਸਰ ਵਲੋਂ ਅਖੰਡ ਪਾਠ ਸਾਹਿਬ ਤੇ ਇਤਿਹਾਸਕ ਕਾਨਫਰੰਸ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ 25 ਤੋਂ 27 ਦਸੰਬਰ ਤੱਕ ਫਤਹਿਗੜ੍ਹ ਸਾਹਿਬ ਵਿਖੇ ਮਨਾਈ ਜਾਵੇਗੀ। ਉਨ੍ਹਾ ਇਸ ਮੌਕੇ ਸਿੱਖ ਸੰਗਤ ਨੂੰ ਇਸ ਸਮਾਗਮ ’ਚ ਵੱਧ ਤੋਂ ਵੱਧ ਗਿਣਤੀ ’ਚ ਹਾਜ਼ਰੀ ਭਰਨ ਦੀ ਬੇਨਤੀ ਕੀਤੀ।