ਸ਼੍ਰੋਮਣੀ ਅਕਾਲੀ ਦਲ ਨੇ ਬਟਾਲਾ 'ਚ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ - ਅਕਾਲੀ ਦਲ ਨੇ ਬਟਾਲਾ ਦੇ ਉਮੀਦਵਾਰ ਐਲਾਨੇ
ਗੁਰਦਾਸਪੁਰ: ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਗਲਿਆਰਿਆਂ 'ਚ ਹਲਚਲ ਛਿੜੀ ਹੋਈ ਹੈ। ਇਸੇ ਲੜੀ ਤਹਿਤ ਬਟਾਲਾ ਤੋਂ ਵਿਧਾਇਕ ਲਖਬੀਰ ਸਿੰਘ ਲੋਧੀ ਨੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਉਨ੍ਹਾਂ ਨੇ ਇਸ ਮੌਕੇ ਵਿਰੋਧੀ ਧਿਰਾਂ 'ਤੇ ਸਿਆਸੀ ਵਾਰ ਕੀਤੇ। ਉਨ੍ਹਾਂ ਨੇ ਇਲਾਕੇ ਦੀਆਂ ਮੁਸ਼ਕਲਾਂ ਨੂੰ ਜਲਦ ਹੱਲ਼ ਕਰਨ ਦੀ ਗੱਲ ਆਖੀ। ਉਨ੍ਹਾਂ ਨੇ ਕਿਹਾ ਕਿ ਜੋ ਵੀ ਵਿਕਾਸ ਕਾਰਜ ਕੀਤੇ ਜਾਣਗੇ, ਉਨ੍ਹਾਂ ਨੂੰ ਪਾਰਦਸ਼ੀ ਢੰਗ ਦੇ ਨਾਲ ਲੋਕਾਂ ਅੱਗੇ ਪੇਸ਼ ਕੀਤਾ ਜਾਵੇਗਾ।