ਨਗਰ ਕੌਂਸਲ ਚੋਣਾਂ ਲਈ ਅਕਾਲੀ ਦਲ ਨੇ ਬੱਸੀ ਪਠਾਣਾਂ 'ਚ 10 ਸੀਟਾਂ 'ਤੇ ਐਲਾਨੇ ਉਮੀਦਵਾਰ - ਸ਼੍ਰੋਮਣੀ ਅਕਾਲੀ ਦਲ
ਸ੍ਰੀ ਫ਼ਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਚੀਮਾ ਵੱਲੋਂ ਨਗਰ ਕੌਂਸਲ ਬੱਸੀ ਪਠਾਣਾਂ ਦੀਆਂ ਚੋਣਾਂ ਲਈ ਉਮੀਦਵਾਰ ਐਲਾਨੇ ਗਏ ਹਨ। ਇਸ ਮੌਕੇ ਪਹੁੰਚੇ ਹਲਕਾ ਬੱਸੀ ਪਠਾਣਾ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਤੇ ਸਾਬਕਾ ਪ੍ਰਧਾਨ ਜਗਦੀਪ ਸਿੰਘ ਚੀਮਾ ਵੱਲੋਂ ਬੱਸੀ ਪਠਾਣਾ ਮਿਊਂਸੀਪਲ ਕਮੇਟੀ ਦੀਆਂ 15 ਸੀਟਾਂ ਚੋਂ 10 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਆਗੂਆਂ ਨੇ ਦੱਸਿਆ ਕਿ ਬਾਕੀ ਦੀਆਂ 5 ਸੀਟਾਂ 'ਤੇ ਵੀ ਜਲਦ ਹੀ ਉਮੀਦਵਾਰ ਐਲਾਨੇ ਜਾਣਗੇ। ਉਨ੍ਹਾਂ ਨਗਰ ਕੌਂਸਲ ਚੋਣਾਂ 'ਚ ਬਹੁਮਤ ਨਾਲ ਅਕਾਲੀ ਦਲ ਦੀ ਜਿੱਤ ਦਾ ਦਾਅਵਾ ਕੀਤਾ।