ਨਗਰ ਕੌਂਸਲ ਚੋਣਾਂ ਲਈ ਅਕਾਲੀ ਦਲ ਨੇ ਸਮਰਾਲਾ 'ਚ 14 ਸੀਟਾਂ 'ਤੇ ਐਲਾਨੇ ਉਮੀਦਵਾਰ - ਸ਼੍ਰੋਮਣੀ ਅਕਾਲੀ ਦਲ
ਲੁਧਿਆਣਾ:ਪੰਜਾਬ 'ਚ ਨਗਰ ਕੌਂਸਲ ਚੋਣਾਂ 14 ਫ਼ਰਵਰੀ ਨੂੰ ਹੋਣ ਜਾ ਰਹੀਆਂ ਹਨ। ਇਸ ਦੇ ਚਲਦੇ ਸਾਰੀ ਹੀ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਇਸ ਦੇ ਚਲਦੇ ਸ਼੍ਰੋਮਣੀ ਅਕਾਲੀ ਦਲ ਨੇ ਨਗਰ ਕੌਂਸਲ ਚੋਣਾਂ ਲਈ ਸਮਰਾਲਾ 'ਚ 14 ਸੀਟਾਂ 'ਤੇ ਉਮੀਦਵਾਰ ਐਲਾਨੇ ਹਨ। ਇਸ ਮੌਕੇ ਅਕਾਲੀ ਦਲ ਦੇ ਆਬਜ਼ਰਵਰ ਹਰੀਸ਼ ਰਾਏ ਢਾਂਡਾ ਨੇ ਦੱਸਿਆ ਕਿ ਸਮਰਾਲਾ ਦੀਆਂ 15 ਵਿਚੋਂ 14 ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜਦੋਂਕਿ ਵਾਰਡ ਨੰਬਰ 1 'ਚ ਕਿਸੇ ਵੀ ਉਮੀਦਵਾਰ ਦੇ ਨਾਂ ’ਤੇ ਅੰਤਿਮ ਫ਼ੈਸਲਾ ਨਾ ਹੋਣ ਕਰਕੇ ਇਸ ਸੀਟ ਲਈ ਕੱਲ ਤੱਕ ਉਮੀਦਵਾਰ ਦੇ ਨਾਂ ’ਤੇ ਫ਼ੈਸਲਾ ਲਏ ਜਾਣ ਬਾਰੇ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਹੀ ਵਾਰਡਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਹੋਵੇਗੀ।