ਸ਼੍ਰੋਮਣੀ ਅਕਾਲੀ ਦਲ ਬਾਦਲ ਚੋਣਾਂ ਵਿੱਚ ਕਰੇਗੀ ਵੱਡੀ ਜਿੱਤ ਹਾਸਲ: ਬੋਨੀ ਅਜਨਾਲਾ - ਸ਼੍ਰੋਮਣੀ ਅਕਾਲੀ ਦਲ ਬਾਦਲ
ਅੰਮ੍ਰਿਤਸਰ: ਨਗਰ ਪੰਚਾਇਤ ਤੇ ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਵੱਖ ਵੱਖ ਪਾਰਟੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਉਸੇ ਦੇ ਚਲਦੇ ਅਜਨਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵੱਖ ਵੱਖ ਵਾਰਡਾਂ ਤੋਂ ਉਮੀਦਵਾਰਾਂ ਨੇ ਅਮਰਪਾਲ ਸਿੰਘ ਬੋਨੀ ਅਜਨਾਲਾ ਦੀ ਅਗਵਾਈ ਹੇਠ ਆਪਣੇ ਨਾਮਾਂਕਣ ਪੱਤਰ ਐਸਡੀਐਮ ਦਫਤਰ ਵਿਖੇ ਭਰੇ ਗਏ। ਇਸ ਮੌਕੇ ਚੋਣ ਲੜ੍ਹ ਰਹੇ ਉਮੀਦਵਾਰਾਂ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਨਾਮਾਂਕਣ ਭਰੇ ਹਨ ਅਤੇ ਉਹ ਵੱਡੀ ਜਿੱਤ ਹਾਸਲ ਕਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਕਮੇਟੀ ਅਜਨਾਲਾ ਵਿਖੇ ਬਣਾਉਣਗੇ ।