ਵਜੀਫੇ ਘੁਟਾਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਧਰਮਸੋਤ ਦੀ ਕੋਠੀ ਦਾ ਕੀਤਾ ਘਿਰਾਓ, ਸੂਬੇ ਭਰ ਤੋਂ ਸ਼ਾਮਲ ਹੋਏ ਅਕਾਲੀ - ਸੂਬੇ ਭਰ ਤੋਂ ਸ਼ਾਮਲ ਹੋਏ ਅਕਾਲੀ
ਸ੍ਰੀ ਫ਼ਤਿਹਗੜ੍ਹ ਸਾਹਿਬ: ਵਜੀਫੇ ਘੁਟਾਲੇ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਾਭਾ ਵਿਖੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਕੋਠੀ ਦਾ ਘਿਰਾਓ ਕੀਤਾ ਗਿਆ ਹੈ। ਇਸ ਧਰਨੇ 'ਚ ਵੱਡੀ ਗਿਣਤੀ 'ਚ ਅਕਾਲੀ ਵਰਕਰ ਤੇ ਹੋਰਨਾਂ ਲੋਕ ਸ਼ਾਮਲ ਹੋ ਰਹੇ ਹਨ। ਇਸ ਧਰਨੇ 'ਚ ਸ਼ਮੂਲੀਅਤ ਕਰਨ ਲਈ ਸ੍ਰੀ ਫ਼ਤਿਹਗੜ੍ਹ ਸਾਹਿਬ ਤੇ ਅਮਲੋਹ ਤੋਂ ਅਕਾਲੀ ਦਲ ਦੇ ਵਰਕਰਾਂ ਦਾ ਵਿਸ਼ਾਲ ਕਾਫ਼ਲਾ ਰਵਾਨਾ ਹੋਇਆ ਹੈ। ਅਕਾਲੀ ਆਗੂਆਂ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਤਹਿਤ ਐਸਸੀ ਵਿਦਿਆਰਥੀਆਂ ਨੂੰ ਵਜੀਫੇ ਨਾ ਮਿਲਣ ਦਾ ਵਿਰੋਧ ਕੀਤਾ ਜਾ ਰਿਹਾ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਸਾਧੂ ਸਿੰਘ ਧਰਮਸੋਤ ਦੇ ਇਸ ਵਜੀਫੇ ਘੁਟਾਲੇ ਕਾਰਨ ਪੰਜਾਬ ਦੇ ਲੱਖਾਂ ਦਲਿਤ ਗਰੀਬ ਪਰਿਵਾਰਾਂ ਦੇ ਬੱਚੇ ਪੜ੍ਹਾਈ ਤੋਂ ਵਾਂਝੇ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਗਰੀਬ ਵਰਗ ਦੇ ਬੱਚਿਆਂ ਦੇ ਵਜ਼ੀਫਿਆਂ ਵਿੱਚ ਘਪਲੇ ਹੋਣਾ ਬਹੁਤ ਹੀ ਨਿੰਦਣਯੋਗ ਗੱਲ ਹੈ। ਉਨ੍ਹਾਂ ਮੰਗ ਕੀਤੀ ਕਿ ਧਰਮਸੋਤ ਨੂੰ ਬਰਖ਼ਾਸਤ ਕੀਤੇ ਜਾਣ ਤੇ ਘੁਟਾਲੇ ਦੀ ਸੀਬੀਆਈ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ।