ਖੇਤੀ ਕਾਨੂੰਨ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ ਨੇ ਸਾੜਿਆ ਮੋਦੀ ਸਰਕਾਰ ਦਾ ਪੁਤਲਾ - farmers agitation 2020
ਜਲੰਧਰ : ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਈ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਵਿਖੇ ਲਗਾਤਾਰ ਕਿਸਾਨ ਅੰਦੋਲਨ ਜਾਰੀ ਹੈ। ਇਸ ਦੌਰਾਨ ਵੱਖੋਂ-ਵੱਖ ਸਮਾਜਿਕ ਤੇ ਰਾਜਨੀਤਿਕ ਸੰਗਠਨ ਕਿਸਾਨਾਂ ਦਾ ਸਮੱਰਥਨ ਕਰ ਰਹੇ ਹਨ। ਇਸੇ ਕੜੀ 'ਚ ਅੱਜ ਜਲੰਧਰ ਵਿਖੇ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਦਾ ਸਮਰਥਨ ਕਰਦਿਆਂ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅਕਾਲੀ ਵਰਕਰਾਂ ਨੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ। ਅਕਾਲੀ ਆਗੂ ਨੇ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ ਤੇ ਅਕਾਲੀ ਦਲ ਕਿਸਾਨਾਂ ਦੇ ਨਾਲ ਹੈ। ਉਨ੍ਹਾਂ ਆਖਿਆ ਕਿ ਅਕਾਲੀ ਦਲ ਕਿਸਾਨ ਹਿਤੈਸ਼ੀ ਪਾਰਟੀ ਹੈ ਅਤੇ ਹਮੇਸ਼ਾਂ ਤੋਂ ਹੀ ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੀ ਰਹੇਗੀ।