ਗੁਰਦਾਸਪੁਰ 'ਚ ਅਕਾਲੀ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ - ਨਗਰ ਕੌਂਸਲ ਚੋਣਾਂ
ਗੁਰਦਾਸਪੁਰ: ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖਰੀ ਮਿਤੀ 4 ਫ਼ਰਵਰੀ ਹੈ ਅਤੇ 14 ਫ਼ਰਵਰੀ ਨੂੰ ਵੋਟਾਂ ਪੈਣਗੀਆਂ, ਜਦਕਿ 17 ਨੂੰ ਇਸ ਦੇ ਨਤੀਜੇ ਐਲਾਨੇ ਜਾਣਗੇ। ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਕੁਝ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਬਾਕੀ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ ਕਿ ਉਹ ਵਿਕਾਸ ਦੇ ਮੁੱਦੇ ਨੂੰ ਲੈ ਕੇ ਲੋਕਾਂ ਤੱਕ ਜਾਣਗੇ ਅਤੇ ਜਿੱਤ ਤੋਂ ਬਾਅਦ ਹਲਕੇ ਵਿੱਚ ਵਿਕਾਸ ਕਰਵਾਉਣਗੇ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ ਉਨ੍ਹਾਂ ਵਿਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਇਸ ਲਈ ਲੋਕ ਕਾਂਗਰਸ ਪਾਰਟੀ ਤੋਂ ਅੱਕ ਚੁੱਕੇ ਹਨ ਇਸ ਲਈ ਇਹਨਾਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀ ਜਿੱਤ ਹੋਵੇਗੀ।