ਅੰਮਿਤਸਰ 'ਚ ਅਕਾਲੀ ਦਲ ਨੇ ਪੰਜਾਬ ਸਰਕਾਰ ਖਿਲਾਫ ਕੀਤਾ ਚੱਕਾ ਜਾਮ - ਪੰਜਾਬ ਸਰਕਾਰ ਖਿਲਾਫ ਕੀਤਾ ਚੱਕਾ ਜਾਮ
ਅੰਮਿਤਸਰ: ਸ਼੍ਰੋਮਣੀ ਅਕਾਲੀ ਦਲ ਵੱਲੋਂ ਅੰਮ੍ਰਿਤਸਰ ਦੇ ਖਿਆਲਾ ਮੁੱਖ ਚੌਂਕ ਵਿਖੇ ਪੰਜਾਬ ਸਰਕਾਰ ਖਿਲਾਫ ਚੱਕਾ ਜਾਮ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ 'ਚ ਵੱਡੀ ਗਿਣਤੀ 'ਚ ਅਕਾਲੀ ਆਗੂਆਂ ਤੇ ਵਰਕਰਾਂ ਨੇ ਹਿੱਸਾ ਲਿਆ। ਇਹ ਰੋਸ ਪ੍ਰਦਰਸ਼ਨ ਪੰਜਾਬ ਭਰ ਦੇ ਜਨਤਕ ਮੁੱਦਿਆਂ ਨੂੰ ਲੈ ਕੇ ਹਲਕਾ ਰਾਜਾਸਾਂਸੀ ਦੇ ਸਾਬਕਾ ਵਿਧਾਇਕ ਵੀਰ ਸਿੰਘ ਲੋਪੋਕੇ ਦੀ ਅਗਵਾਈ 'ਚ ਕੀਤਾ ਗਿਆ। ਇਸ ਮੌਕੇ ਵੀਰ ਸਿੰਘ ਲੋਪੋਕੇ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਝੂਠੇ ਵਾਅਦੇ ਕਰਕੇ ਮਹਿਜ਼ ਲੋਕਾਂ ਨੂੰ ਲੁੱਟਿਆ ਹੈ। ਸੂਬਾ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਗਏ ਇੱਕ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ ਗਿਆ, ਇਸ ਲਈ ਉਹ ਆਗਮੀ ਚੋਣਾਂ 'ਚ ਅਕਾਲੀ ਦਲ ਦੀ ਸਰਕਾਰ ਬਣਾਉਣਗੇ।