ਸ਼੍ਰੋਮਣੀ ਅਕਾਲੀ ਦਲ ਵੱਲੋਂ ਨਿਗਮ ਦੀਆ ਚੋਣਾਂ ਨੂੰ ਲੈ ਕੇ ਕੀਤੀ ਗਈ ਮੀਟਿੰਗ - Shiromani Akali Dal
ਪਠਾਨਕੋਟ: ਮਾਡਲ ਟਾਊਨ ਵਿਖੇ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਨਿਗਮ ਚੋਣਾਂ ਨੂੰ ਲੈ ਕੇ ਬਣਾਈ ਗਈ ਸਕਰੀਨਿੰਗ ਕਮੇਟੀ ਵੱਲੋਂ ਚਰਚਾ ਕੀਤੀ ਗਈ। ਇਹ ਪ੍ਰੋਗਰਾਮ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੁਰਿੰਦਰ ਸਿੰਘ ਮਿੰਟੂ ਦੀ ਅਗਵਾਈ ਵਿੱਚ ਕਰਵਾਇਆ, ਜਿਸ ਵਿੱਚ ਮੁੱਖ ਤੌਰ 'ਤੇ ਜ਼ਿਲ੍ਹੇ ਦੇ ਆਬਜ਼ਰਵਰ ਗੁਰਬਚਨ ਸਿੰਘ ਬੱਬੇਹਾਲੀ ਅਤੇ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ ਪੁੱਜੇ। ਜਿਨ੍ਹਾਂ ਨੇ ਆਏ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਅਹੁਦੇਦਾਰਾਂ ਨਾਲ ਨਿਗਮ ਦੀਆਂ ਚੋਣਾਂ ਅਤੇ ਵਧੀਆ ਉਮੀਦਵਾਰ ਨਿਗਮ ਦੇ 50 ਵਾਰਡਾਂ ਲਈ ਚੁਣੇ ਜਾਣ 'ਤੇ ਚਰਚਾ ਕੀਤੀ ਗਈ। ਬੱਬੇਹਾਲੀ ਨੇ ਕਿਹਾ ਕਿ ਨਗਰ ਨਿਗਮ ਦੀਆਂ ਚੋਣਾਂ ਪਠਾਨਕੋਟ ਦੇ ਵਿੱਚ ਨਵਾਂ ਇਤਿਹਾਸ ਬਣਾਉਣਗਿਆਂ ਕਿਉਂਕਿ ਅਸੀਂ ਇਸ ਵਾਰ ਨਗਰ ਨਿਗਮ ਦਾ ਮੇਅਰ ਸ਼੍ਰੋਮਣੀ ਅਕਾਲੀ ਦਲ ਦਾ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਾਂ।