ਸ਼੍ਰੋਮਣੀ ਅਕਾਲੀ ਦਲ ਮਾਨ ਨੇ ਮਨਾਇਆ ਕਾਲਾ ਦਿਵਸ - Protest
ਤਰਨਤਾਰਨ:ਕਸਬਾ ਭਿੱਖੀਵਿੰਡ ਵਿੱਚ ਸ਼੍ਰੋਮਣੀ ਅਕਾਲੀ ਦਲ ਮਾਨ (Shiromani Akali Dal Mann) ਦੇ ਆਗੂਆਂ ਵੱਲੋਂ ਇੱਕ ਰੋਸ ਪ੍ਰਦਰਸ਼ਨ (Protest) ਕੱਢਿਆ ਗਿਆ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਮਾਨ ਦੇ ਆਗੂਆਂ ਵੱਲੋਂ ਹੱਥ ਵਿੱਚ ਕਾਲੇ ਝੰਡੇ ਅਤੇ ਪੀਲੇ ਝੰਡੇ ਸਨ।ਹਰਪਾਲ ਸਿੰਘ ਬਲੇਰ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਮਾਨ ਅੱਜ ਕਾਲਾ ਦਿਵਸ ਮਨਾ ਰਿਹਾ ਹੈ।ਉਨ੍ਹਾਂ ਦਾ ਕਹਿਣਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਪਰ ਮੁਲਜ਼ਮਾਂ ਨੂੰ ਕੋਈ ਸਜ਼ਾ ਨਹੀਂ ਦਿੱਤੀ ਗਈ।ਉਨ੍ਹਾਂ ਨੇ ਕਿਹਾ ਹੈ ਕਿ ਸਾਨੂੰ ਇਨਸਾਫ ਨਹੀਂ ਮਿਲਿਆ ਹੈ।