ਕਾਂਗਰਸ ਸਰਕਾਰ ਹਰ ਫਰੰਟ ’ਤੇ ਹੋਈ ਫੇਲ੍ਹ-ਸੁਰਜੀਤ ਰੱਖੜਾ - ਸ੍ਰੀ ਫਤਿਹਗੜ੍ਹ ਸਾਹਿਬ
ਸ੍ਰੀ ਫਤਿਹਗੜ੍ਹ ਸਾਹਿਬ: ਮੰਡੀ ਗੋਬਿੰਦਗੜ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਆਪਣਾ ਦਫਤਰ ਖੋਲ੍ਹਿਆ ਗਿਆ। ਜਿਸ ਵਿੱਚ ਸੀਨੀਅਰ ਅਕਾਲੀ ਦਲ ਦੇ ਆਗੂ ਸੁਰਜੀਤ ਸਿੰਘ ਰੱਖੜਾ ਨੇ ਵਿਸ਼ੇਸ਼ ਤੌਰ ਉੱਤੇ ਸ਼ਮੂਲਿਅਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਤੋਂ ਕੁਝ ਨਹੀਂ ਕੀਤਾ, ਉਹ ਹਰ ਫਰੰਟ ’ਤੇ ਫੇਲ੍ਹ ਸਾਬਿਤ ਹੋਈ ਹੈ। ਸੀਐੱਮ ਕੈਪਟਨ ਅਮਰਿੰਦਰ ਸਿੰਘ ਘਰ ਤੋਂ ਬਾਹਰ ਨਿਕਲਣ ਨੂੰ ਤਿਆਰ ਨਹੀਂ ਹੈ। ਜਿਸ ਕਾਰਨ ਲੋਕ ਇਨ੍ਹਾਂ ਦਾ ਵਿਰੋਧ ਕਰ ਰਹੇ ਹਨ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਖੇਤੀਬਾੜੀ ਕਾਨੂੰਨ ਦੇ ਮੁੱਦੇ ’ਤੇ ਅਖੀਰ ਵਿੱਚ ਸਾਡੀ ਜਿੱਤ ਹੋਵੇਗੀ ਕਿਸਾਨਾਂ ਦੀ ਜਿੱਤ ਹੋਵੇਗੀ ਅਤੇ ਭਾਜਪਾ ਨੂੰ ਹਾਰ ਦਾ ਮੂੰਹ ਦੇਖਣਾ ਪਵੇਗਾ। ਇਸ ਮੌਕੇ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਕ੍ਰਿਸ਼ਨ ਵਰਮਾ ਨੇ ਕਾਂਗਰਸ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਵਿਗੜ ਚੁੱਕੀ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਕੇਜਰੀਵਾਲ ਵਿਧਾਨਸਭਾ ਵਿੱਚ ਵਿਰੋਧੀ ਪੱਖ ਦਾ ਆਗੂ ਨਹੀਂ ਦੇ ਸਕੇ ਉਹ ਮੁੱਖਮੰਤਰੀ ਦਾ ਚਿਹਰਾ ਕਿਵੇਂ ਦੇ ਸਕਦੇ ਹਨ।