ਸ਼੍ਰੋਮਣੀ ਅਕਾਲੀ ਦਲ ਨੇ ਮੁਲਤਵੀ ਕੀਤਾ 100 ਸਾਲਾ ਸਥਾਪਨਾ ਦਿਵਸ ਸਮਾਗਮ - Shiromani Akali Dal 100th Establishment Day
ਚੰਡੀਗੜ੍ਹ: ਕਿਸਾਨੀ ਸੰਘਰਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਨੇ 100 ਸਾਲਾ ਸਥਾਪਨਾ ਦਿਵਸ ਸਮਾਗਮ ਮੁਲਤਵੀ ਕਰ ਦਿੱਤਾ ਹੈ। ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਿਸਾਨ ਸੰਘਰਸ਼ ਕਿਸੇ ਤਰੀਕੇ ਨਾਲ ਪ੍ਰਭਾਵਿਤ ਨਾ ਹੋਣ, ਇਸ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਹੋਈ ਕੋਰ ਕਮੇਟੀ ਦੀ ਬੈਠਕ 'ਚ ਸ੍ਰੀ ਅਨੰਦਪੁਰ ਸਾਹਿਬ ਵਿਖੇ 12, 13, 14 ਦਸੰਬਰ ਨੂੰ ਮਿੱਥੇ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਸਮਾਗਮ ਨੂੰ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਗਿਆ ਹੈ।