ਐੱਸਸੀ ਭਾਈਚਾਰੇ ਦੀਆਂ ਸਹੂਲਤਾਂ ਬੰਦ ਹੋਣ 'ਤੇ ਅਕਾਲੀਆਂ ਨੇ ਦਿੱਤਾ ਧਰਨਾ - Chief Minister Capt. Amarinder Singh
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਨ ਵੱਲੋਂ ਉਲੀਕੇ ਗਏ ਪ੍ਰੋਗਰਾਮ ਤਹਿਤ ਸ਼ਨਿੱਚਰਵਾਰ ਨੂੰ ਹਲਕਾ ਦੱਖਣੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਅਕਾਲੀ ਆਗੂਆਂ ਤੇ ਵਰਕਰਾਂ ਵੱਲੋਂ ਕਾਂਗਰਸ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗਿੱਲ ਨੇ ਕਿਹਾ ਐੱਸਸੀ ਭਾਈਚਾਰੇ ਦੀਆਂ ਸਹੂਲਤਾਂ ਬੰਦ ਹੋਣ ਕਾਰਨ ਪੰਜਾਬ ਵਾਸੀ ਦੁੱਖੀ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਣਦਿਆਂ ਹੀ ਸਾਰੀਆਂ ਸਹੂਲਤਾਂ ਬੰਦ ਹੋ ਰਹੀਆਂ ਹਨ। ਐੱਸਸੀ ਭਾਈਚਾਰੇ ਦੇ ਹੱਕਾਂ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਤੇ ਵਰਕਰ ਹਮੇਸ਼ਾ ਡੱਟ ਕੇ ਖੜ੍ਹਨਗੇ।