ਤਿੰਨਾਂ ਤਖ਼ਤਾਂ ਨੂੰ ਨਾਲ ਲੈ ਅਕਾਲੀ ਦਲ ਦਾ ਰੋਸ ਮਾਰਚ - shiromani Akali dal protest
ਪਟਿਆਲਾ: ਖੇਤੀ ਕਾਨੂੰਨਾਂ ਵਿਰੁੱਧ ਤਿੰਨ ਤਖ਼ਤ ਸਾਹਿਬ ਤੋਂ ਕੱਢੇ ਜਾਣ ਵਾਲੇ ਰੋਸ ਮਾਰਚ ਸਬੰਧੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਰਣਨੀਤੀ ਦੱਸੀ। ਉਨ੍ਹਾਂ ਦੱਸਿਆ ਕਿ ਸ੍ਰੀ ਦਮਦਮਾ ਸਾਹਿਬ ਤੋਂ ਮੱਥਾਂ ਟੇਕ ਮਾਰਚ ਨੂੰ ਸਵੇਰੇ 9 ਵਜੇ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕਿਸਾਨ ਮਾਰਚ ਦੀ ਦੇਖ ਰੇਖ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕਾਫ਼ਲੇ ਵਿੱਚ 5 ਹਜ਼ਾਰ ਦੇ ਕਰੀਬ ਕਾਰਾਂ ਅਤੇ ਟਰੈਕਟਰ ਟਰਾਲੀਆਂ ਸ਼ਾਮਲ ਹੋਣਗੀਆਂ।