ਨਾਭਾ 'ਚ ਕਾਂਗਰਸ ਖਿਲਾਫ਼ ਪ੍ਰਦਰਸ਼ਨ ਸਮੇਂ ਸ਼੍ਰੋਮਣੀ ਅਕਾਲੀ ਦਲ ਦਾ ਹੋਇਆ ਵਿਰੋਧ - Nabha
ਨਾਭਾ: ਸ਼੍ਰੋਮਣੀ ਅਕਾਲੀ ਦਲ ਵਲੋਂ ਕਾਂਗਰਸ ਅਤੇ 'ਆਪ' ਖਿਾਲਾਫ਼ ਹਲਕਾ ਪੱਧਰ 'ਤੇ ਰੋਸ ਪ੍ਰਦਰਸ਼ਨ ਕੀਤੇ ਗਏ। ਇਨ੍ਹਾਂ ਰੋਸ ਪ੍ਰਦਰਸ਼ਨ ਦੌਰਾਨ ਨਾਭਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੂੰ ਯੂਥ ਕਾਂਗਰਸ ਦੇ ਵਰਕਰਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ਕਾਂਗਰਸੀਆਂ ਵਲੋਂ ਕਾਲੀਆਂ ਝੰਡੀਆਂ ਦਿਖਾ ਵਿਰੋਧ ਕੀਤਾ ਗਿਆ। ਇਸ ਦੇ ਨਾਲ ਹੀ ਕਾਂਗਰਸੀ ਵਰਕਰਾਂ ਦਾ ਕਹਿਣਾ ਕਿ ਅਕਾਲੀ ਆਗੂ ਵਲੋਂ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਇਸ ਨੂੰ ਲੈਕੇ ਅਕਾਲੀ ਆਗੂ ਦਾ ਕਹਿਣਾ ਕਿ ਉਨ੍ਹਾਂ ਵਲੋਂ ਕੋਈ ਵੀ ਅਜਿਹੀ ਟਿੱਪਣੀ ਨਹੀਂ ਕੀਤੀ ਗਈ ਕਿ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੇ।