ਸ਼੍ਰੋਮਣੀ ਅਕਾਲੀ ਦਲ ਨੇ ਡੀਸੀ ਦਫ਼ਤਰ ਅੱਗੇ ਕੀਤਾ ਰੋਸ ਪ੍ਰਦਰਸ਼ਨ
ਸ੍ਰੀ ਮੁਕਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਨੇ ਡੀਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ। ਅਕਾਲੀ ਵਰਕਰ ਬਿੰਦਰ ਗੋਨਿਆਣਾ ਨੇ ਕਾਂਗਰਸ ਸਰਕਾਰ ਉੱਤੇ ਸਾਧੇ ਨਿਸ਼ਾਨੇ। ਉਨ੍ਹਾਂ ਕਿਹਾ ਕਿ 2017 ਦੀਆ ਚੋਣਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਹੱਥ ਵਿੱਚ ਫੜ ਕੇ ਸਹੁੰ ਖਾਧੀ ਸੀ ਕਿ ਮੈਂ ਚਾਰ ਹਫ਼ਤਿਆਂ ਵਿੱਚ ਨਸ਼ਾ ਮੁਕਤ ਪੰਜਾਬ ਕਰਾਂਗਾ ਅਤੇ ਘਰ-ਘਰ ਨੌਕਰੀ ਪੈਨਸ਼ਨ ਵਧਾ ਕੇ ਦੁੱਗਣੀ ਕਰ ਦਿਆਂਗਾ ਪਰ ਕੈਪਟਨ ਨੇ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਇਸ ਦੇ ਰੋਸ ਵਜੋਂ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਸੀ ਜੋ ਉਹ ਵਾਅਦੇ ਯਾਦ ਕਰਾਉਣ ਲਈ ਝੂਠੇ ਵਾਅਦੇ ਸੀ, ਪੰਜਾਬ ਜੁਆਬ ਮੰਗਦਾ ਹੈ, ਪੰਜਾਬ ਅਧੀਨ ਅਸੀਂ ਅੱਜ ਰੋਸ ਪ੍ਰਦਰਸ਼ਨ ਕਰ ਰਹੇ ਹਾਂ।