ਅਕਾਲੀ ਦਲ ਨੇ ਪੀਪੀਈ ਕਿੱਟਾਂ ਦੇ ਮਾਮਲੇ ਨੂੰ ਦਿੱਤੀ ਸਿਆਸੀ ਰੰਗਤ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਵਜ਼ੀਰ-ਏ-ਇਲਮ ਡਾ. ਦਲਜੀਤ ਸਿੰਘ ਚੀਮਾ ਨੇ ਸੂਬਾ ਸਰਕਾਰ 'ਤੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਲੁਧਿਆਣਾ ਦੇ ਡਾਕਟਰਾਂ ਨੂੰ ਜੋ ਪੀਪੀਈ ਕਿੱਟਾਂ ਵੰਡੀਆਂ ਗਈਆਂ ਹਨ, ਉਹ ਘਟੀਆ ਕਿਮਸ ਦੀਆਂ ਹਨ। ਇਸ ਕਾਰਨ 4 ਡਾਕਟਰਾਂ ਨੂੰ ਕੋਰੋਨਾ ਹੋ ਗਿਆ ਹੈ ਤੇ ਕਈਆਂ ਦੀ ਰਿਪੋਰਟ ਦੀ ਹਾਲੇ ਉਡੀਕ ਹੈ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਦੋਸ਼ੀਆਂ ਵਿਰੱਧ ਸਖ਼ਤ ਕਾਰਵਾਈ ਕੀਤੀ ਜਾਵੇ।