ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਦੇ ਹੱਕ 'ਚ ਅੰਮ੍ਰਿਤਸਰ ਦੇ ਗੋਲਡਨ ਗੇਟ 'ਤੇ ਕੀਤੀ ਰੈਲੀ - ਮੋਦੀ ਸਰਕਾਰ
ਅੰਮ੍ਰਿਤਸਰ: ਸ੍ਰੋਮਣੀ ਅਕਾਲੀ ਦਲ ਦੇ 100ਵੇਂ ਸਥਾਪਨਾ ਦਿਵਸ ਮੌਕੇ ਸ੍ਰੋਮਣੀ ਅਕਾਲੀ ਦਲ ਵਰਕਰਾਂ ਨੇ ਅੰਮ੍ਰਿਤਸਰ ਦੇ ਗੋਲਡਨ ਗੇਟ 'ਤੇ ਕਿਸਾਨੀ ਸੰਘਰਸ਼ਾਂ ਦੇ ਹੱਕ 'ਚ ਰੋਸ ਧਰਨਾ ਦਿੰਦਿਆਂ ਦਿੱਤਾ। ਇਸ ਮੌਕੇ ਸ੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮਜੀਤ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ ਤੇ ਭਾਈ ਮਨਜੀਤ ਸਿੰਘ ਮੈਂਬਰ ਸ੍ਰੋਮਣੀ ਕਮੇਟੀ ਨੇ ਦੱਸਿਆ ਕਿ ਸ੍ਰੋਮਣੀ ਅਕਾਲੀ ਦਲ ਹਮੇਸ਼ਾਂ ਤੋਂ ਕਿਸਾਨਾਂ ਦੇ ਨਾਲ ਹਰ ਸੰਘਰਸ਼ ਵਿੱਚ ਲੜਿਆ ਹੈ। ਇਸ ਮੌਕੇ ਅਕਾਲੀਦਲ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਜਮ ਕੇ ਰਗੜੇ ਲਗਾਏ।