ਕਾਂਗਰਸ ਦੇ ਪ੍ਰਦਰਸ਼ਨ 'ਤੇ ਅਕਾਲੀ ਦਲ ਦਾ ਪਲਟਵਾਰ - ਦਲਜੀਤ ਸਿੰਘ ਚੀਮਾ
ਜਲੰਧਰ: ਕਾਂਗਰਸ ਪਾਰਟੀ ਵੱਲੋਂ ਆਪਣੇ ਵੱਡੇ ਨੇਤਾਵਾਂ ਦੇ ਨਾਲ ਹੱਥ ਵਿੱਚ ਝੰਡੇ ਫੜ ਕੇ ਪ੍ਰਦਰਸ਼ਨ ਕੀਤਾ ਗਿਆ, ਜੋ ਕਿ ਵਿਰੋਧੀ ਧਿਰ ਲਈ ਮੁੱਦਾ ਬਣ ਗਿਆ ਹੈ। ਇਸ ਪ੍ਰਦਰਸ਼ਨ ਨੂੰ ਲੈ ਕੇ ਅਕਾਲੀ ਦਲ ਦੇ ਸੀਨੀਅਰ ਨੇਤਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਇਸ ਤਰ੍ਹਾਂ ਕਰ ਕੇ ਆਪਣੀ ਨਾਕਾਮੀ ਨੂੰ ਲੁਕਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਹਾਲਾਤ ਵਿੱਚ ਜਿੱਥੇ ਹਰ ਕਿਸੇ ਨੂੰ ਆਪਣੇ ਦੇਸ਼ ਪ੍ਰਦੇਸ ਬਾਰੇ ਸੋਚਣਾ ਚਾਹੀਦਾ ਹੈ, ਕਾਂਗਰਸ ਵੱਲੋਂ ਇਸ ਤਰ੍ਹਾਂ ਝੰਡੇ ਲੈ ਕੇ ਪ੍ਰਦਰਸ਼ਨ ਕਰਨਾ ਸ਼ੋਭਾ ਨਹੀਂ ਦਿੰਦਾ।