ਕਿਸਾਨਾਂ ਦੇ ਹੱਕ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਪੁਤਲਾ ਫੂਕ ਰੋਸ ਪ੍ਰਦਰਸ਼ਨ - ਪੁਤਲਾ ਫੂਕ ਰੋਸ ਪ੍ਰਦਰਸ਼ਨ
ਜਲੰਧਰ: ਕੇਂਦਰ ਸਰਕਾਰ ਦੇ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨੀ ਬਿੱਲਾਂ ਨੂੰ ਲੈ ਕੇ ਦਿੱਲੀ ਵਿੱਚ ਕਿਸਾਨਾਂ ਨੂੰ 57 ਦਿਨ ਪ੍ਰਦਰਸ਼ਨ ਕਰਦੇ ਹੋ ਗਏ ਹਨ। ਰਾਜਨੀਤਿਕ ਪਾਰਟੀਆਂ ਵੀ ਉਨ੍ਹਾਂ ਦੇ ਹੱਕ ਵਿੱਚ ਪ੍ਰਦਰਸ਼ਨ ਕਰ ਰਹੀਆਂ ਹਨ। ਜਲੰਧਰ ਵਿਚ ਅਕਾਲੀ ਦਲ ਨੇ ਕੇਂਦਰ ਸਰਕਾਰ ਅਤੇ ਮੋਦੀ ਦਾ ਪੁਤਲਾ ਫੂਕਿਆ ਗਿਆ ਅਤੇ ਉਨ੍ਹਾਂ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਅਕਾਲੀ ਦਲ ਕਾਰਜਕਰਤਾ ਨੇ ਕਿਹਾ ਕਿ ਜੋ ਵੀ ਕਿਸਾਨ ਜੱਥੇਬੰਦੀਆਂ ਫ਼ੈਸਲਾ ਕਰਨਗੀਆਂ, ਅਕਾਲੀ ਦਲ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ। 24 ਜਨਵਰੀ ਨੂੰ ਦਿੱਲੀ ਨੂੰ ਕੂਚ ਕੀਤਾ ਜਾਵੇਗਾ ਤੇ 26 ਜਨਵਰੀ ਨੂੰ ਅਕਾਲੀ ਦਲ ਦੀ ਪੂਰੀ ਟੀਮ ਟਰੈਕਟਰ ਮਾਰਚ ਵਿੱਚ ਹਿੱਸਾ ਲਵੇਗੀ।