ਸ਼੍ਰੋਮਣੀ ਅਕਾਲੀ ਦਲ ਨੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਆਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਇਆ - ਅਖੰਡ ਸਾਹਿਬ ਪ੍ਰਕਾਸ਼
ਬਠਿੰਡਾ: ਕੇਂਦਰ ਦੇ ਪਾਸ ਕੀਤੇ ਖੇਤੀ ਕਾਨੂੰਨਾਂ ਦੇ ਖਿਲਾਫ ਵਿੱਢੇ ਕਿਸਾਨੀ ਸੰਘਰਸ਼ 'ਚ ਸ਼ਹੀਦ ਹੋਏ ਕਿਸਾਨੀ ਨੂੰ ਸ਼ਰਧਾਂਜਲੀ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ 'ਚ ਸ੍ਰੀ ਅਖੰਡ ਸਾਹਿਬ ਪ੍ਰਕਾਸ਼ ਕਰਵਾਏ ਗਏ, ਜਿਸ ਦੇ ਭੋਗ 2 ਜਨਵਰੀ ਨੂੰ ਪਾਏ ਜਾਣਗੇ। ਇਸ ਬਾਬਤ ਗੱਲ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਉਨ੍ਹਾਂ ਨੂੰ ਹਿਦਾਇਤਾਂ ਦਿੱਤਿਆਂ ਹਨ ਕਿ ਉਹ ਕਿਸਾਨਾਂ ਦੀ ਹਰ ਬਣਦੀ ਮਦਦ ਕਰਨਗੇ।