ਦਿੱਲੀ ਪਹੁੰਚਣ ਵਾਲੇ ਕਿਸਾਨਾਂ ਦੀ ਮਦਦ ਕਰੇ ਦਿੱਲੀ ਅਕਾਲੀ ਦਲ ਯੂਨਿਟ ਅਤੇ ਡੀਐਸਜੀਐਮਸੀ: ਸੁਖਬੀਰ ਬਾਦਲ - shiromani Akali Dal
ਚੰਡੀਗੜ੍ਹ: ਕਿਸਾਨਾਂ ਦੇ ਦਿੱਲੀ ਚੱਲੋਂ ਅੰਦੋਲਨ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਆਪਣਾ ਸਮਰਥਨ ਦਿੱਤਾ ਹੈ। ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਦਿੱਲੀ ਚ ਅਕਾਲੀ ਦਲ ਯੂਨਿਟ ਨੂੰ ਦਿੱਲੀ ਪਹੁੰਚਣ ਵਾਲੇ ਕਿਸਾਨਾਂ ਦੀ ਹਰ ਤਰ੍ਹਾਂ ਦੀ ਮਦਦ ਕਰਨ ਦਾ ਫਰਮਾਨ ਜਾਰੀ ਕੀਤਾ ਹੈ ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਦਿੱਲੀ ਡੀਐਸਜੀਐਮਸੀ ਨੂੰ ਵੀ ਕਿਸਾਨ ਭਾਈਚਾਰੇ ਲਈ ਲੰਗਰ ਪਾਣੀ ਦੀ ਸੇਵਾ ਜਾਰੀ ਰੱਖਣ ਦੀ ਅਪੀਲ ਕੀਤੀ ਹੈ। ਪੰਜਾਬ 'ਚ ਵੀ ਅਕਾਲੀ ਦਲ ਦੇ ਵਰਕਰਾਂ ਨੂੰ ਹਰਿਆਣਾ ਅਤੇ ਪੰਜਾਬ ਤੋਂ ਦਿੱਲੀ ਜਾਣ ਵਾਲੇ ਸਾਰੇ ਰਸਤਿਆਂ 'ਤੇ ਕਿਸਾਨਾਂ ਦੀ ਮਦਦ ਕਰਨ ਦਾ ਹੁਕਮ ਦਿੱਤਾ ਗਿਆ ਹੈ।