ਸ਼੍ਰੋਮਣੀ ਅਕਾਲੀ ਦਲ ਨੇ ਮਾਨਸਾ 'ਚ ਕੀਤਾ ਪ੍ਰਦਰਸ਼ਨ - ਪੰਜਾਬ ਬੰਦ
ਮਾਨਸਾ: 25 ਸਤੰਬਰ ਨੂੰ ਪੰਜਾਬ ਬੰਦ ਦੇ ਦੌਰਾਨ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਮਾਨਸਾ ਕੈਂਚੀਆਂ ਚੋਂਕ ਵਿਖੇ ਕਿਸਾਨਾਂ ਦੇ ਹੱਕ ਵਿੱਚ ਧਰਨਾ ਲਾਇਆ ਅਤੇ ਇਨ੍ਹਾਂ ਤਿੰਨਾਂ ਖੇਤੀ ਬਿੱਲਾਂ ਨੂੰ ਦੇਸ਼ ਲਈ ਮਾਰੂ ਦੱਸਿਆ। ਭੂੰਦੜ ਨੇ ਕਿਹਾ ਕਿ ਇਨ੍ਹਾਂ ਬਿੱਲਾਂ ਨੂੰ ਰੱਦ ਕਰਵਾਉਣ ਵਾਸਤੇ ਛੇਤੀ ਹੀ ਸ਼੍ਰੋਮਣੀ ਅਕਾਲੀ ਦਲ 1 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਗਵਰਨਰ ਨੂੰ ਮਿਲੇਗਾ। ਧਰਨੇ ਵਿੱਚ ਸੰਬੋਧਨ ਕਰਦਿਆਂ ਭੂੰਦੜ ਨੇ ਕਿਹਾ ਕਿ ਖੇਤੀ ਬਿੱਲ ਦੇ ਨਾਂਅ 'ਤੇ ਜੋ ਕੇਂਦਰ ਸਰਕਾਰ ਵੱਲੋਂ ਆਰਡੀਨੈਂਸ ਲਿਆਂਦਾ ਗਿਆ ਹੈ ਉਸ ਦੇ ਆਉਣ ਵਾਲੇ ਸਾਲਾਂ ਵਿੱਚ ਬਹੁਤ ਹੀ ਭਿਆਨਕ ਸਿੱਟੇ ਨਿਕਲਣਗੇ।