ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਿੱਚ ਹੋਵੇਗਾ ਵਿਸਥਾਰ - ਸੇਵਾ ਸਿੰਘ ਸੇਖਵਾਂ
ਚੰਡੀਗੜ੍ਹ: 5 ਮੈਂਬਰੀ ਕਮੇਟੀ ਦੇ ਮੈਂਬਰ ਸੇਵਾ ਸਿੰਘ ਸੇਖਵਾਂ ਅਤੇ ਬੱਬੀ ਬਾਦਲ ਵੱਲੋਂ ਐਲਾਨ ਕੀਤਾ ਗਿਆ ਕਿ ਉਹ ਜਲਦੀ ਹੀ ਪਿੰਡਾਂ ਦੇ ਅਧਾਰ 'ਤੇ ਇੱਕ ਢਾਂਚਾ ਤਿਆਰ ਕਰਨਗੇ। ਪਾਰਟੀ ਦੇ ਬਾਕੀ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਵੀ ਜਾਰੀ ਕੀਤੀ ਗਈ। ਚੰਡੀਗੜ੍ਹ ਦੇ ਸ਼੍ਰੋਮਣੀ ਅਕਾਲੀ ਦਲ ਇਕਾਈ ਦੇ ਉਪ ਪ੍ਰਧਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਰਹਿ ਚੁੱਕੇ ਗੁਰਪ੍ਰਤਾਪ ਸਿੰਘ ਰਿਆੜ ਨੂੰ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਕੌਮੀ ਮੀਤ ਪ੍ਰਧਾਨ ਵੱਜੋਂ ਨਿਯੁਕਤ ਕੀਤਾ ਹੈ ਤੇ ਇਸ ਦੇ ਨਾਲ ਹੀ ਚੰਡੀਗੜ੍ਹ ਸਮੇਤ 16-17 ਹੋਰ ਜ਼ਿਲ੍ਹਿਆਂ ਦੇ ਪ੍ਰਧਾਨ ਨਿਯੁਕਤ ਕੀਤੇ ਗਏ ਹਨ।