ਸ਼੍ਰੋਮਣੀ ਅਕਾਲੀ ਦਲ 2 ਜਨਵਰੀ ਤੋਂ ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਸਮਰਪਿਤ ਅਖੰਡ ਪਾਠ ਕਰਵਾਏਗਾ-ਡਾ.ਚੀਮਾ - ਸੁਖਬੀਰ ਸਿੰਘ ਬਾਦਲ
ਚੰਡੀਗੜ੍ਹ: ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਏ ਸੰਤ ਰਾਮ ਸਿੰਘ ਸਿੰਗੜੀਵਾਲਾ ਅਤੇ 42 ਹੋਰ ਕਿਸਾਨਾਂ ਦੇ ਬਲੀਦਾਨ ਨੂੰ ਯਾਦਗਾਰ ਬਣਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਦੋ ਜਨਵਰੀ ਤੋਂ ਅਖੰਡ ਪਾਠ ਆਰੰਭ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ । ਇਹ ਫ਼ੈਸਲਾ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵੱਲੋਂ ਦਿੱਤਾ ਗਿਆ ਜਿਸ ਦੀ ਅਗਵਾਈ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਗਈ। ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ 2 ਜਨਵਰੀ ਨੂੰ ਤਲਵੰਡੀ ਸਾਬੋ ਤੇ 4 ਜਨਵਰੀ ਨੂੰ ਗੁਰਦੁਆਰਾ ਸ੍ਰੀ ਤੇਗ ਬਹਾਦੁਰ ਸਾਹਿਬ ਬਹਾਦਰਗੜ੍ਹ ਵਿਖੇ ਅਖੰਡ ਪਾਠ ਸ਼ੁਰੂ ਕੀਤਾ ਜਾਵੇਗਾ।