ਸੂਬਾ ਸਰਕਾਰ ਦੀਆਂ ਵਧੀਕੀਆਂ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਦਾ ਧਰਨਾ - moga story,
ਮੋਗਾ: ਪੰਜਾਬ ਸਰਕਾਰ ਦੀਆਂ ਲੋਕਾਂ ਨਾਲ ਵਾਅਦਾ-ਖਿਲਾਫ਼ੀਆਂ ਤੇ ਹੋ ਰਹੀਆਂ ਵਧੀਕੀਆਂ ਕਾਰਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਮੋਗਾ ਦੇ ਡੀਸੀ ਦਫ਼ਤਰ ਅੱਗੇ ਇੱਕ ਬਹੁਤ ਵੱਡਾ ਧਰਨਾ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸਾਬਕਾ ਮੰਤਰੀ ਤੋਤਾ ਸਿੰਘ ਅਤੇ ਹੋਰ ਅਕਾਲੀ ਦਲ ਦੀ ਲੀਡਰਸ਼ਿਪ ਪਹੁੰਚ ਰਹੀ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ 24 ਦਸੰਬਰ ਨੂੰ ਦੁਪਹਿਰ 12 ਵਜੇ ਤੋਂ ਇਹ ਧਰਨਾ ਲਾਇਆ ਜਾਵੇਗਾ। ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਮੋਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਐਡਵੋਕੇਟ ਮੱਖਣ ਸਿੰਘ ਬਰਾੜ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਵੱਲੋਂ ਇੱਕ ਧਰਨਾ ਲਗਾਇਆ ਜਾ ਰਿਹਾ ਹੈ। ਇਸ ਮੌਕੇ ਲੋਕਾਂ ਨਾਲ ਸਰਕਾਰ ਵੱਲੋਂ ਕੀਤੀਆਂ ਵਾਅਦਾ ਖਿਲਾਫੀਆਂ ਨੂੰ ਲੋਕਾਂ ਦੇ ਸਾਹਮਣੇ ਜੱਗ ਜਾਹਿਰ ਕੀਤਾ ਜਾਵੇਗਾ ।