ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਮਹਿੰਗਾਈ ਖ਼ਿਲਾਫ ਖੋਲ੍ਹਿਆਂ ਮੋਰਚਾ - ਡੀਜ਼ਲ ਦੀ ਕੀਮਤ
ਗੁਰਦਾਸਪੁਰ: ਮਹਿੰਗਾਈ ਦਿਨੋਂ ਦਿਨ ਵਧ ਰਹੀ ਹੈ। ਜਿਸ ਦੇ ਖਿਲਾਫ ਸ਼੍ਰੋਮਣੀ ਅਕਾਲੀ ਦਲ ਸਯੁੰਕਤ ਨੇ ਡੀ ਸੀ ਦਫ਼ਤਰ ਜ਼ੋਰਦਾਰ ਰੋਸ਼ ਪ੍ਰਦਰਸ਼ਨ ਕੀਤਾ। ਉਥੇ ਹੀ ਆਗੂਆਂ ਨੇ ਕਿਹਾ ਕਿ ਦਿਨੋਂ ਦਿਨ ਵਧ ਰਹੀ ਮਹਿੰਗਾਈ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਹੈ। ਉਨ੍ਹਾਂ ਕਿਹਾ ਕਿ ਇਸ ਵਕਤ ਪੈਟਰੋਲ ਦੀ ਕੀਮਤ 101 ਰੁਪਏ ਅਤੇ ਡੀਜ਼ਲ ਦੀ ਕੀਮਤ 92 ਰੁਪਏ ਤੱਕ ਪਹੁੰਚ ਚੁੱਕੀ ਹੈ। ਰਸੋਈ ਗੈਸ ਜੋ ਕਿ ਪਹਿਲਾਂ 350 ਰੁਪਏ ਵਿੱਚ ਮਿਲਦੀ ਸੀ ਹੁਣ ਉਸ ਦੀ ਕੀਮਤ 880 ਰੁਪਏ ਪ੍ਰਤੀ ਸਿਲੰਡਰ ਹੋ ਚੁੱਕੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਲੋਕ ਇਨ੍ਹਾਂ ਰਵਾਇਤੀਆਂ ਪਾਰਟੀਆਂ ਨੂੰ ਛੱਡ ਕੇ ਤੀਸਰੇ ਬਦਲ ਨੂੰ ਹਮਾਇਤ ਕਰਨ ਤਾਂ ਜੋ ਪੰਜਾਬ ਨੂੰ ਇਸ ਲੁੱਟ ਤੋਂ ਬਚਾਇਆ ਜਾ ਸਕੇ।