ਸੂਬਾ ਸਰਕਾਰ ਖ਼ਿਲਾਫ਼ 7 ਜੁਲਾਈ ਨੂੰ ਸ਼੍ਰੋਮਣੀ ਅਕਾਲੀ ਦਲ ਕਰੇਗਾ ਰੋਸ ਪ੍ਰਦਰਸ਼ਨ - Shiromani Akali Dal
ਸ੍ਰੀ ਫ਼ਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਵੱਲੋਂ 7 ਜੁਲਾਈ ਨੂੰ ਕਾਂਗਰਸ ਸਰਕਾਰ ਵਿਰੁੱਧ ਹੱਕੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾਣ ਦੇ ਸਬੰਧ 'ਚ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਵਿੱਚ ਗੁਰੂਦੁਆਰਾ ਸਾਹਿਬ ਸ੍ਰੀ ਫ਼ਤਹਿਗੜ੍ਹ ਸਾਹਿਬ 'ਚ ਜ਼ਿਲ੍ਹੇ ਦੇ ਹਲਕਾ ਇੰਚਾਰਜ, ਸਟੇਟ ਡੈਲੀਕੇਟਾਂ ਤੇ ਸੀਨੀਅਰ ਲੀਡਰਸ਼ਿਪ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਅਕਾਲੀ ਆਗੂਆਂ ਨੇ ਕਿਹਾ ਕਿ ਇਹ ਪ੍ਰਦਰਸ਼ਨ ਤੇਲ ਦੀਆਂ ਵਧੀਆਂ ਕੀਮਤਾਂ, ਬੰਦ ਕੀਤੇ ਨੀਲੇ ਕਾਰਡਾਂ ਨੂੰ ਬਹਾਲ ਕਰਨ ਦੇ ਸਬੰਧ 'ਚ ਕੀਤਾ ਜਾ ਰਿਹਾ ਹੈ।