ਸ਼੍ਰੋਮਣੀ ਅਕਾਲੀ ਦਲ ਦਾ ਦਾਅਵਾ: ਨਗਰ ਕੌਂਸਲ ਚੋਣਾਂ ਵਿੱਚ 27 ਦੇ 27 ਵਾਰਡਾਂ ਵਿੱਚ ਜਿੱਤ ਕਰਾਂਗੇ ਹਾਸਲ - Shiromani Akali Dal's claim
ਮਾਨਸਾ : ਨਗਰ ਕੌਂਸਲ ਚੋਣਾਂ ਦਾ ਚੋਣ ਅਖਾੜਾ ਜਿਥੇ ਪੂਰੀ ਤਰ੍ਹਾਂ ਭਖ ਚੁੱਕਿਆ ਹੈ। ਉਮੀਦਵਾਰ ਆਪਣੀਆਂ ਨਾਮਜ਼ਦਗੀਆਂ ਭਰ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਦਰਜਨ ਦੇ ਕਰੀਬ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਭਰਦੇ ਹੋਏ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਮਾਨਸਾ ਦੇ 27 ਵਾਰਡਾਂ ਵਿੱਚ ਵੱਡੀ ਜਿੱਤ ਦਰਜ ਕਰਕੇ ਨਗਰ ਕੌਂਸਲ ਤੇ ਕਾਬਜ਼ ਹੋਵੇਗਾ। ਉੱਥੇ ਹੀ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾਂ ਹੀ ਲੋਕਾਂ ਨੂੰ ਗੁੰਮਰਾਹ ਕਰਕੇ ਸੱਤਾ ਸੰਭਾਲੀ ਹੈ ਸੱਤਾ ਤੇ ਕਾਬਜ਼ ਹੁੰਦੇ ਹੀ ਲੋਕਾਂ ਨਾਲ ਕੀਤੇ ਵਾਅਦੇ ਭੁੱਲ ਜਾਂਦੀ ਹੈ।