ਸ਼੍ਰੋਮਣੀ ਅਕਾਲੀ ਦਲ ਵੱਲੋਂ ਮਹਿੰਗਾਈ ਖ਼ਿਲਾਫ਼ ਰੋਸ ਮਾਰਚ - ਮਹਿੰਗਾਈ ਖ਼ਿਲਾਫ਼ ਰੋਸ ਮਾਰਚ
ਫ਼ਤਹਿਗੜ੍ਹ ਸਾਹਿਬ: ਅਕਾਲੀ ਦਲ ਵੱਲੋਂ ਵਧਦੀ ਮਹਿੰਗਾਈ ਨੂੰ ਲੈ ਕੇ ਸਰਹਿੰਦ 'ਚ ਰੋਸ ਮਾਰਚ ਕੱਢਿਆ ਗਿਆ ਤੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਪੁਤਲੇ ਸਾੜ ਨਾਅਰੇਬਾਜ਼ੀ ਵੀ ਕੀਤੀ ਗਈ। ਰੋਸ ਮਾਰਚ ਦੀ ਅਗਵਾਈ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਕੇ ਸੱਤਾ 'ਚ ਆਈ ਪਰ ਕੋਈ ਵਾਅਦਾ ਪੂਰਾ ਨਹੀਂ ਕੀਤਾ। ਕੇਂਦਰ ਤੇ ਸੂਬਾ ਸਰਕਾਰਾਂ ਆਪਣੇ ਖ਼ਜ਼ਾਨੇ ਭਰਨ ਲਈ ਮਹਿੰਗਾਈ ਵਿੱਚ ਵਾਧਾ ਕਰਕੇ ਲੋਕਾਂ ਤੇ ਬੋਝ ਪਾ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰਾਂ ਪੈਟਰੋਲ ਤੇ ਡੀਜ਼ਲ 'ਤੇ ਲਗਾਏ ਗਏ ਟੈਕਸਾਂ 'ਚ ਕਟੌਤੀ ਕਰ ਕੇ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਵੇ।