ਸ਼੍ਰੋਮਣੀ ਕਮੇਟੀ ਨੇ ਬੱਸੀ ਪਠਾਣਾਂ 'ਚ ਵੱਖ-ਵੱਖ ਥਾਵਾਂ 'ਤੇ ਲੋੜਵੰਦਾਂ ਨੂੰ ਵੰਡਿਆ ਲੰਗਰ - covid-19
ਸ੍ਰੀ ਫ਼ਤਿਹਗੜ੍ਹ ਸਾਹਿਬ: ਕਰਫਿਊ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੱਸੀ ਪਠਾਣਾਂ ਦੀ ਝੁੱਗੀ ਝੋਪੜੀਆਂ 'ਚ ਰਹਿਣ ਵਾਲੇ ਤੇ ਹੋਰ ਲੋੜਵੰਦ ਪਰਿਵਾਰਾਂ ਨੂੰ ਲੰਗਰ ਵੰਡਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਬੱਸੀ ਪਠਾਣਾ ਤੋਂ ਮੈਂਬਰ ਅਵਤਾਰ ਸਿੰਘ ਰਿਆ ਨੇ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਕੇਂਦਰ ਸਰਕਾਰ ਨੇ ਪੂਰੇ ਦੇਸ਼ ਨੂੰ ਲੌਕਡਾਊਨ ਕਰ ਦਿੱਤਾ ਹੈ ਜਿਸ ਤਹਿਤ ਗ਼ਰੀਬ ਪਰਿਵਾਰ ਭੁੱਖ ਨਾਲ ਬੇਹਾਲ ਹੋ ਰਹੇ ਹਨ ਉਨ੍ਹਾਂ ਦਾ ਢਿੱਡ ਨੂੰ ਭਰਣ ਲਈ ਲੰਗਰ ਸੇਵਾ ਸ਼ੁਰੂ ਕੀਤੀ ਗਈ ਹੈ।