ਔਖੀ ਘੜੀ 'ਚ ਲੋੜਵੰਦਾਂ ਨੂੰ ਪਹੁੰਚਾਇਆ ਜਾ ਰਿਹਾ ਲੰਗਰ - amritsar coronavirus latest news
ਜਿੱਥੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਕਰਫਿਊ ਲੱਗਣ ਕਰਕੇ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਿਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਮਜ਼ਦੂਰ ਵਰਗ ਦੇ ਲੋਕਾਂ ਨੂੰ, ਜੋ ਰੋਜ਼ ਕਮਾ ਕੇ ਫਿਰ ਖਾਣ ਵਾਲੇ ਵਿਅਕਤੀ ਹਨ, ਉਨ੍ਹਾਂ ਨੂੰ ਰਾਸ਼ਨ ਦੀ ਸਮੱਸਿਆ ਖੜ੍ਹੀ ਹੋ ਗਈ ਹੈ। ਇਸੇ ਸਮੱਸਿਆ ਨੂੰ ਦੇਖਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਰਾਮਦਾਸ ਜੀ ਦੇ ਲੰਗਰਾਂ 'ਚੋਂ ਲੋੜਵੰਦਾਂ ਤੱਕ ਲੰਗਰ ਪਹੁੰਚਾਇਆ ਜਾ ਰਿਹਾ ਹੈ।