ਸ਼੍ਰੋਮਣੀ ਕਮੇਟੀ ਦਾ ਨਹੀਂ ਸੀ ਕਿਸਾਨੀ ਅੰਦੋਲਨ ਨੂੰ ਸਹਿਯੋਗ: ਬਲਦੇਵ ਸਿੰਘ ਸਰਸਾ - ਕਿਸਾਨੀ ਅੰਦੋਲਨ ਨੂੰ ਸਹਿਯੋਗ
ਅੰਮ੍ਰਿਤਸਰ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨੇ ਖੇਤੀ ਕਾਨੂੰਨਾਂ ਨੂੰ ਹੁਣ ਰੱਦ ਕਰਨ ਦਾ ਫ਼ੈਸਲਾ ਕੇਂਦਰ ਸਰਕਾਰ ਵੱਲੋਂ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਹੁਣ ਆਪਣੇ ਘਰ ਵੱਲ ਨੂੰ ਪਰਤ ਰਹੀਆਂ ਹਨ। ਉੱਥੇ ਹੀ ਅੱਜ ਸੰਯੁਕਤ ਮੋਰਚਾ ਦੇ ਮੈਂਬਰ ਬਲਦੇਵ ਸਿੰਘ ਸਿਰਸਾ ਵੀ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ, ਉੱਥੇ ਹੀ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 13 ਤਾਰੀਖ ਨੂੰ ਕਿਸਾਨ ਅੰਦੋਲਨ ਜਿੱਤ ਪ੍ਰਾਪਤ ਕਰਨ ਵਾਲੇ ਕਿਸਾਨੀ ਆਗੂਆਂ ਨੂੰ ਸਨਮਾਨਿਤ ਕਰਦੇ ਬੋਲਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਤੋਂ ਕੋਈ ਵੀ ਆਸ ਨਹੀਂ ਹੈ, ਕਿਉਂਕਿ ਸ਼੍ਰੋਮਣੀ ਕਮੇਟੀ ਵੀ ਸਿਰਫ ਅਤੇ ਸਿਰਫ ਬਾਦਲਾਂ ਦੀ ਹੱਥ ਠੋਕੀ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਇਹ ਤਿੰਨੇ ਖੇਤੀ ਕਾਨੂੰਨ ਪਾਸ ਹੋਏ ਸਨ ਉਸ ਸਮੇਂ ਬੀਬਾ ਹਰਸਿਮਰਤ ਕੌਰ ਬਾਦਲ ਉਸੇ ਵਜ਼ਾਰਤ ਵਿੱਚ ਸਨ ਅਤੇ ਨੌ ਮਾਜਰਾ ਰਿਸ਼ਤੇ ਦੀ ਗੱਲ ਕਰਦੇ ਸਨ। ਦਿੱਲੀ ਬਾਰਡਰ ਤੇ ਬੈਠੇ ਕਿਸਾਨਾਂ ਦੀ ਬੇਸ਼ੱਕ ਤਿੰਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਜਿੱਤ ਹੋ ਚੁੱਕੀ ਹੈ। ਪਰ ਅਜੇ ਇਹ ਧਰਨਾ ਖ਼ਤਮ ਨਹੀਂ ਹੋਇਆ ਇਹ ਅੱਗੇ ਲਈ ਮੁਲਤਵੀ ਕੀਤਾ ਗਿਆ ਹੈ। ਬਲਦੇਵ ਸਿੰਘ ਸਰਸਾ ਦਾ ਉੱਥੇ ਹੀ ਅੱਜ ਬਲਦੇਵ ਸਿੰਘ ਸਰਸਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ।