ਰਾਜੋਆਣਾ ਦੀ ਸਜ਼ਾ ਤਬਦੀਲੀ 'ਤੇ ਸ਼ਿਵ ਸੈਨਾ ਹਿੰਦੁਸਤਾਨ ਨੇ ਕੇਂਦਰ ਦੀ ਕੀਤੀ ਨਿਖੇਧੀ - rajoana death sentence
ਬਠਿੰਡਾ: ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੀ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਫ਼ਾਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ 'ਤੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਪਵਨ ਗੁਪਤਾ ਨੇ ਕਿਹਾ ਕਿ ਰਾਜੋਆਣਾ ਇੱਕ ਅੱਤਵਾਦੀ ਹੈ, ਜਿਸ ਨੂੰ ਕੇਂਦਰ ਸਰਕਾਰ ਨੇ ਰਾਹਤ ਦੇ ਕੇ ਗਲਤ ਫੈਸਲਾ ਦਿੱਤਾ ਹੈ। ਕੇਂਦਰ ਸਰਕਾਰ ਦੀ ਨਿੰਦਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਦੂਜੇ ਮੁਲਕਾਂ ਦੀ ਸਰਕਾਰਾਂ ਨਾਲ ਮੁਲਾਕਾਤ ਕਰਦੇ ਹਨ ਤਾਂ ਉਨ੍ਹਾਂ ਵੱਲੋਂ ਅੱਤਵਾਦ ਨੂੰ ਖ਼ਤਮ ਕਰਨ ਦੀ ਗੱਲ ਕਹੀ ਜਾਂਦੀ ਹੈ। ਇਸ ਤੋਂ ਬਾਅਦ ਵੀ ਰਾਜੋਆਣਾ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਗਿਆ ਜਦ ਕਿ ਉਹ ਇੱਕ ਅੱਤਵਾਦੀ ਹੈ।