ਪੰਜਾਬ

punjab

ETV Bharat / videos

ਸ਼ਿਵ ਸੈਨਾ ਹਿੰਦੁਸਤਾਨ ਨੇ ਮਜ਼ਦੂਰ ਜਥੇਬੰਦੀ ਦਾ ਕੀਤਾ ਗਠਨ - ਸ਼ਿਵ ਸੈਨਾ ਹਿੰਦੁਸਤਾਨ

By

Published : Apr 17, 2021, 3:55 PM IST

ਸ਼ਿਵ ਸੈਨਾ ਹਿੰਦੁਸਤਾਨ ਮਜ਼ਦੂਰ ਸੈਨਾ ਵੱਲੋਂ ਮਜ਼ਦੂਰਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਮਜ਼ਦੂਰ ਜਥੇਬੰਦੀ ਦਾ ਗਠਨ ਕੀਤਾ ਗਿਆ। ਇਸ ਮੌਕੇ ਪੰਜਾਬ ਪ੍ਰਧਾਨ ਸੁਖਚੈਨ ਸਿੰਘ ਭਾਰਗਵ ਨੇ ਕਿਹਾ ਕਿ ਸ਼ਿਵ ਸੈਨਾ ਹਿੰਦੁਸਤਾਨ ਮਜ਼ਦੂਰ ਸੈਨਾ ਵੱਲੋਂ ਮਜ਼ਦੂਰਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਪੰਜਾਬ ਭਰ ਦੇ ਵਿੱਚ ਗਠਨ ਕੀਤਾ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਦੀ ਸਮੱਸਿਆਵਾਂ ਵੱਲ ਕੋਈ ਵੀ ਧਿਆਨ ਨਹੀਂ ਦਿੰਦਾ। ਜਿਸ ਕਾਰਨ ਮਜ਼ਦੂਰ ਜਥੇਬੰਦੀ ਦਾ ਗਠਨ ਕੀਤਾ ਗਿਆ ਹੈ ਤਾਂ ਕਿ ਆਉਣ ਵਾਲੇ ਦਿਨਾਂ ’ਚ ਮਜ਼ਦੂਰਾਂ ਦੀਆਂ ਸਮੱਸਿਆਵਾਂ ਨੂੰ ਜਲਦ ਹੀ ਹੱਲ ਕੀਤਾ ਜਾ ਸਕੇ। ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਸ਼ਿਵ ਸੈਨਾ ਹਿੰਦੁਸਤਾਨ ਮਜ਼ਦੂਰ ਸੈਨਾ ਦੀ ਜ਼ਿਲ੍ਹਾ ਪ੍ਰਧਾਨ ਅਤੇ ਉਪ ਪ੍ਰਧਾਨ ਦੀ ਚੋਣ ਵੀ ਕੀਤੀ ਗਈ ਹੈ।

ABOUT THE AUTHOR

...view details