ਸ਼ਿਵ ਸੈਨਾ ਹਿੰਦੂਸਤਾਨ ਵੱਲੋਂ ਰਾਜੋਆਣਾ ਦੇ ਹੱਕ ਦੇ ਫ਼ੈਸਲੇ ਦਾ ਕੀਤਾ ਵਿਰੋਧ
ਸ਼ਿਵ ਸੈਨਾ ਹਿੰਦੂਸਤਾਨ ਨੇ ਪਟਿਆਲਾ ਵਿਖੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੇ ਫ਼ੈਸਲੇ ਨੂੰ ਮੁੜ ਵਿਚਾਰਨ ਦੀ ਅਪੀਲ ਕੀਤੀ ਹੈ। ਸ਼ਿਵ ਸੈਨਾ ਵੱਲੋਂ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਦਾ ਵਿਰੋਧ ਕੀਤਾ ਗਿਆ। ਇਸ ਦੌਰਾਨ ਪਵਨ ਕੁਮਾਰ ਗੁਪਤਾ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਜੋ ਕਿ ਬੱਬਰ ਖਾਲਸਾ ਵਾਸਤੇ ਅੱਤਵਾਦੀ ਗਤੀਵਿਧੀਆਂ ਵਿੱਚ ਸਰਗਰਮ ਸੀ ਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਕੇਸ ਵਿੱਚ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਉਸ ਦੇ ਲਈ ਲਿਆ ਗਿਆ ਇਹ ਫ਼ੈਸਲੇ ਵਿਰੋਧ ਪੱਖੀ ਹੈ।
Last Updated : Oct 16, 2019, 4:31 AM IST