ਪੰਜਾਬ

punjab

ETV Bharat / videos

ਸ਼ਿਵ ਸੈਨਾ ਪਾਰਟੀ ਦੇ ਮਹਿਲਾ ਵਿੰਗ ਨੇ ਕੈਪਟਨ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਦਿੱਤਾ ਧਰਨਾ - protest in batala

By

Published : Feb 19, 2020, 6:01 PM IST

ਬਟਾਲਾ ਦੇ ਗਾਂਧੀ ਚੌਕ 'ਚ ਸ਼ਿਵ ਸੈਨਾ ਪਾਰਟੀ ਦੇ ਮਹਿਲਾ ਵਿੰਗ ਨੇ ਮਹਿੰਗਾਈ ਵੱਧਣ ਕਰਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਧਰਨਾ ਦਿੱਤਾ। ਇਸ ਦੌਰਾਨ ਔਰਤਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਉੱਥੇ ਹੀ ਔਰਤਾਂ ਨੇ ਰੋਸ਼ ਜਤਾਉਂਦਿਆਂ ਪੰਜਾਬ ਸਰਕਾਰ ਦਾ ਪੁਤਲਾ ਵੀ ਸਾੜਿਆ। ਇਸ ਬਾਰੇ ਮਹਿਲਾ ਆਗੂ ਅਰਚਨਾ ਯੋਗੀ ਨੇ ਕਿਹਾ ਕਿ ਉਨ੍ਹਾਂ ਨੇ ਵੱਧ ਰਹੀ ਮਹਿੰਗਈ ਖ਼ਿਲਾਫ਼ ਧਰਨਾ ਦਿਤਾ ਹੈ, ਤੇ ਜੋ ਵਾਅਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਜਨਤਾ ਨਾਲ ਕੀਤੇ ਹਨ, ਉਹ ਹਾਲੇ ਤੱਕ ਪੂਰੇ ਨਹੀਂ ਕੀਤੇ ਗਏ। ਇਸ ਦੇ ਚਲਦਿਆਂ ਉਨ੍ਹਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟ ਕੀਤਾ।

ABOUT THE AUTHOR

...view details