ਭਾਰਤ-ਚੀਨ ਦੀ ਹਿੰਸਕ ਝੜਪ ਤੋਂ ਬਾਅਦ ਸ਼ਿਵ ਸੈਨਾ ਦਾ ਚੀਨ ਖ਼ਿਲਾਫ਼ ਰੋਸ ਪ੍ਰਦਰਸ਼ਨ - ਸ਼ਿਵ ਸੈਨਾ ਦਾ ਚੀਨ ਖ਼ਿਲਾਫ਼ ਰੋਸ ਪ੍ਰਦਰਸ਼ਨ
ਰੂਪਨਗਰ: ਪੂਰਬੀ ਲੱਦਾਖ 'ਚ ਭਾਰਤ-ਚੀਨ ਵਿਚਕਾਰ ਹੋਈ ਹਿੰਸਕ ਝੜਪ 'ਚ ਭਾਰਤ ਦੇ 20 ਜਵਾਨ ਸ਼ਹੀਦ ਹੋ ਗਏ ਹਨ ਜਿਸ ਕਰਕੇ ਸਮੁੱਚੇ ਦੇਸ਼ ਵਾਸੀਆਂ 'ਚ ਸੋਗ ਦੀ ਲਹਿਰ ਹੈ। ਪੂਰਬੀ ਲੱਦਾਖ 'ਚ ਭਾਰਤ-ਚੀਨ ਵਿਚਕਾਰ ਹੋਈ ਹਿੰਸਕ ਝੜਪ 'ਤੇ ਸ਼ਿਵ ਸੈਨਾ ਬਾਲ ਠਾਕਰੇ ਨੇ ਅੱਜ ਬੇਲਾ ਚੌਂਕ 'ਚ ਚੀਨ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਤੇ ਚੀਨ ਦੇ ਰਾਸ਼ਟਰਪਤੀ ਦਾ ਪੁਤਲਾ ਸਾੜਿਆ। ਸ਼ਿਵ ਸੈਨਾ ਬਾਲ ਠਾਕਰੇ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਉਹ ਇਸ ਪ੍ਰਦਰਸ਼ਨ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੂੰ ਅਪੀਲ ਕਰਦੇ ਹਨ ਕਿ ਜਿਹੜਾ ਵੀ ਸਾਮਾਨ ਚਾਈਨਾ ਨੂੰ ਭੇਜਿਆ ਜਾ ਮੰਗਵਾਇਆ ਜਾਂਦਾ ਹੈ, ਉਸ ਨੂੰ ਬੰਦ ਕੀਤਾ ਜਾਵੇ।